12 ਅਗਸਤ ਨੂੰ ਹੋਵੇਗੀ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ
ਨਵੀਂ ਦਿੱਲੀ, 10 ਅਗਸਤ- ਸੁਪਰੀਮ ਕੋਰਟ ਸੋਮਵਾਰ (12 ਅਗਸਤ) ਨੂੰ ਸੀ.ਬੀ.ਆਈ. ਅਤੇ ਈ.ਡੀ. ਦੁਆਰਾ ਜਾਂਚ ਕਰ ਰਹੇ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਨੇਤਾ ਕੇ ਕਵਿਤਾ ਦੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਕੇ ਕਵਿਤਾ ਨੇ ਆਬਕਾਰੀ ਨੀਤੀ ਮਾਮਲੇ ’ਚ ਆਪਣੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਲਈ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।