ਆਪ ਉਮੀਦਵਾਰ ਨੂੰ ਛੱਡ ਬਾਕੀਆਂ ਦੇ ਕਾਗਜ਼ ਰੱਦ ਕਰਨ ਤੇ ਲੱਗਾ ਧਰਨਾ
ਤਲਵੰਡੀ ਸਾਬੋ, 6 ਅਕਤੂਬਰ (ਰਣਜੀਤ ਸਿੰਘ ਰਾਜੂ) - ਪੰਚਾਇਤੀ ਚੋਣਾਂ ਦੇ ਚਲਦਿਆਂ ਬਲਾਕ ਤਲਵੰਡੀ ਸਾਬੋ ਦੇ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਦੌਰਾਨ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਚ ਸੱਤਾਧਿਰ ਦੇ ਉਮੀਦਵਾਰ ਨੂੰ ਛੱਡ ਕੇ ਸਰਪੰਚੀ ਦੇ ਬਾਕੀ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਕਰਕੇ ਰੋਹ ਚ ਆਏ ਪਿੰਡ ਜਗਾ ਰਾਮ ਤੀਰਥ ਵਾਸੀਆਂ ਨੇ ਤਲਵੰਡੀ ਸਾਬੋ ਸਿਰਸਾ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਆਰੰਭ ਦਿੱਤਾ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।