ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਤੋਂ ਸ਼ੁਰੂ ਹੋਵੇਗੀ ਦੋ ਦਿਨਾਂ ਅੱਤਵਾਦ ਵਿਰੋਧੀ ਕਾਨਫ਼ਰੰਸ
ਨਵੀਂ ਦਿੱਲੀ, 7 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਤੋਂ ਅੱਤਵਾਦ ਵਿਰੋਧੀ ਕਾਨਫ਼ਰੰਸ ਦੀ ਸ਼ੁਰੂਆਤ ਹੋਵੇਗੀ। ਇਹ ਐਨ.ਆਈ.ਏ. ਵਲੋਂ ਆਯੋਜਿਤ ਕਰਵਾਈ ਜਾਵੇਗੀ, ਜਿਸ ’ਚ ਅੱਤਵਾਦੀਆਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ। ਅੱਤਵਾਦ ਵਿਰੋਧੀ ਕਾਨਫ਼ਰੰਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ੀਰੋ ਟਾਲਰੈਂਸ ਨੀਤੀ ਨਾਲ ਅੱਤਵਾਦ ਮੁਕਤ ਭਾਰਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਤੋਂ ਸ਼ੁਰੂ ਹੋ ਰਹੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਭਾਰਤ ਦੇ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਏਜੰਸੀਆਂ ਵਿਚਾਲੇ ਤਾਲਮੇਲ ਨੂੰ ਹੋਰ ਵਧਾਏਗੀ।