JALANDHAR WEATHER

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਲੜਕੀ ਨੇ ਮਾਰੀ ਛਾਲ

ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਜ਼ਦੀਕ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਬਹੁਮੰਜ਼ਿਲਾਂ ਇਮਾਰਤ ਤੋਂ ਇਕ ਲੜਕੀ ਵਲੋਂ ਛਾਲ ਮਾਰ ਦਿੱਤੇ ਜਾਣ ਜਾਂ ਡਿੱਗ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਸਵੇਰੇ 10 ਵਜੇ ਦੇ ਕਰੀਬ ਇਕ ਲੜਕੀ ਵਲੋਂ ਨੌ ਮੰਜ਼ਿਲਾਂ ਗੁਰਦੁਆਰਾ ਸਾਹਿਬ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੀ ਹੇਠਾਂ ਪਰਿਕਰਮਾ ਵਿਚ ਲੱਗੇ ਸੰਗਮਰਮਰ ਦੇ ਪੱਥਰ ’ਤੇ ਡਿੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਛਾਲ ਮਾਰਨ ਜਾਂ ਡਿੱਗਣ ਦੇ ਕਾਰਨਾਂ ਅਤੇ ਉਸ ਦੇ ਨਾਂਅ ਅਤੇ ਘਰ ਦੇ ਪਤੇ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ