ਪੀ.ਯੂ. ਸੈਨੇਟ ਨੂੰ ਖ਼ਤਮ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ - ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 7 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵਲੋਂ ਪੀ.ਯੂ. ਸੈਨੇਟ ਨੂੰ ਖ਼ਤਮ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਵਿਰੁੱਧ ਸ਼ੁਰੂ ਕੀਤੇ ਗਏ ਅੰਦੋਲਨ ਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਸਮਰਥਨ ਕਰਦਾ ਹੈ। ਪੰਜਾਬ ਦੀ ਇਸ ਪ੍ਰਮੁੱਖ ਵਿਰਾਸਤੀ ਸੰਸਥਾ ਨੂੰ ਬਚਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਨੂੰ ਪਾਸੇ ਛੱਡ ਕੇ ਹੱਥ ਮਿਲਾਉਣਾ ਚਾਹੀਦਾ ਹੈ।