JALANDHAR WEATHER

ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੰਨਤ ਦੀ ਸੁਰੱਖਿਆ ਵਧਾਈ

ਮੁੰਬਈ ,7 ਨਵੰਬਰ- ਸਲਮਾਨ ਖਾਨ ਤੋਂ ਬਾਅਦ ਹੁਣ ਅਦਾਕਾਰ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੈਜ਼ਾਨ ਨਾਂਅ ਦੇ ਵਿਅਕਤੀ ਨੇ ਫ਼ੋਨ ਕਰਕੇ ਸ਼ਾਹਰੁਖ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਫੈਜ਼ਾਨ ਨੂੰ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫੈਜ਼ਾਨ ਗੋਆ ਦਾ ਰਹਿਣ ਵਾਲਾ ਹੈ। ਫੈਜ਼ਾਨ ਨੇ ਫੋਨ ਕਰਕੇ 50 ਲੱਖ ਰੁਪਏ ਮੰਗੇ ਸਨ।  ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਸ਼ਾਹਰੁਖ ਖਾਨ ਦੀ ਟੀਮ ਨੇ ਬਾਂਦਰਾ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕਾਰਵਾਈ ਹੈ ਤੇ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਚੱਲ ਰਹੀ ਹੈ। ਪੁਲਿਸ ਮੁਲਜ਼ਮ ਫੈਜ਼ਾਨ ਤੋਂ ਪੁੱਛਗਿੱਛ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ