ਰਾਹੁਲ ਗਾਂਧੀ ਨੇ ਕਮਲਾ ਹੈਰਿਸ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 8 ਨਵੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਚਿੱਠੀ ਲਿਖੀ। ਆਪਣੀ ਚਿੱਠੀ ਵਿਚ ਉਨ੍ਹਾਂ ਲਿਖਿਆ ਕਿ ਬਾਈਡਨ ਪ੍ਰਸ਼ਾਸਨ ਦੇ ਅਧੀਨ, ਭਾਰਤ ਅਤੇ ਅਮਰੀਕਾ ਨੇ ਗਲੋਬਲ ਮਹੱਤਵ ਦੇ ਮੁੱਦਿਆਂ ’ਤੇ ਸਹਿਯੋਗ ਨੂੰ ਡੂੰਘਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਤਾਂਤਰਿਕ ਕਦਰਾਂ-ਕੀਮਤਾਂ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਸਾਡੀ ਦੋਸਤੀ ਦਾ ਮਾਰਗਦਰਸ਼ਨ ਕਰਦੀ ਰਹੇਗੀ।