ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣਾ ਅਤਿ ਨਿੰਦਣਯੋਗ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, (ਅੰਮ੍ਰਿਤਸਰ), 8 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਜਾਰੀ ਹੁਕਮਾਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਰਪਾਨ ਸਾਡਾ ਧਾਰਮਿਕ ਚਿੰਨ੍ਹ ਹੈ ਅਤੇ ਜਿਸ ਵੀ ਵਿਅਕਤੀ ਨੇ ਅੰਮ੍ਰਿਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਜ਼ਰੂਰੀ ਹੈ, ਇਸ ਲਈ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਨਾਂਅ ਕਰਨ ਸੰਬੰਧੀ ਜਾਰੀ ਪੱਤਰ ਤੁਰੰਤ ਵਾਪਸ ਲਿਆ ਜਾਵੇ।