JALANDHAR WEATHER

ਮੀਰੀ ਪੀਰੀ ਦਿਵਸ ਮੌਕੇ ਜਥੇਦਾਰ ਵਲੋਂ ਸਿੱਖ ਸੰਗਤਾਂ ਨੂੰ ਸ਼ਸਤਰਧਾਰੀ ਹੋਣ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ ਪੀਰੀ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਧਾਰਨ ਕਰਕੇ ਸਿੱਖਾਂ ਨੂੰ ਮੀਰੀ ਤੇ ਪੀਰੀ ਦਾ ਸਿਧਾਂਤ ਬਖ਼ਸ਼ਿਆ ਗਿਆ ਸੀ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ। ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਮੀਰੀ ਤੇ ਪੀਰੀ ਦੀਆਂ ਸ੍ਰੀ ਸਾਹਿਬਾਂ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਗਿਆਨੀ ਗੁਰਮੁਖ ਸਿੰਘ ਮੁੱਖ ਗ੍ਰੰਥੀ, ਅਜੈਬ ਸਿੰਘ ਅਭਿਆਸੀ, ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ