ਪਾਕਿਸਤਾਨ: ਕਵੇਟਾ ਰੇਲਵੇ ਸਟੇਸ਼ਨ ਵਿਖੇ ਬੰਬ ਧਮਾਕਾ, 22 ਦੀ ਮੌਤ
ਇਸਲਾਮਾਬਾਦ/ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਅੱਜ ਇਕ ਬੰਬ ਧਮਾਕਾ ਹੋਇਆ, ਜਿਸ ਵਿਚ 22 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਧਮਾਕੇ ਦੇ ਸਮੇਂ ਪਲੇਟਫ਼ਾਰਮ ਤੋਂ ਪੇਸ਼ਾਵਰ ਲਈ ਇਕ ਰੇਲਗੱਡੀ ਰਵਾਨਾ ਹੋਣ ਲਈ ਤਿਆਰ ਸੀ। ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ। ਮਰਨ ਵਾਲਿਆਂ ਵਿਚ ਵਧੇਰੇ ਗਿਣਤੀ ਔਰਤਾਂ ਤੇ ਬੱਚੇ ਸ਼ਾਮਿਲ ਹਨ।