JALANDHAR WEATHER

ਪੁਲਿਸ ਵਲੋਂ ਨਸ਼ਾ ਤਸਕਰ ਦੀ ਪ੍ਰਾਪਰਟੀ ਜ਼ਬਤ ਕਰਨ ਦਾ ਲਗਾਇਆ ਨੋਟਿਸ

ਨਿਹਾਲ ਸਿੰਘ ਵਾਲਾ (ਮੋਗਾ), 9 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਘੋਲੀਆ ਖੁਰਦ ਵਿਖੇ ਨਸ਼ਾ ਤਸਕਰ ਨਿਰਮਲ ਸਿੰਘ ਪੁੱਤਰ ਬੂਟਾ ਸਿੰਘ ਦੀ ਪ੍ਰਾਪਰਟੀ ਜ਼ਬਤ ਕਰਨ ਦਾ ਨੋਟਿਸ ਲਗਾਇਆ ਗਿਆ। ਇਸ ਮੌਕੇ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ ਅਤੇ ਥਾਣਾ ਮੁੱਖ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘੋਲੀਆ ਖੁਰਦ ਦੇ ਨਸ਼ਾ ਤਸਕਰ ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਬੂਟਾ ਸਿੰਘ, ਜਿਸ ਖਿਲਾਫ਼ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਉਕਤ ਨਸ਼ਾ ਤਸਕਰ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ