ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਲੀਗਲ ਨੋਟਿਸ
ਪਠਾਨਕੋਟ, 11 ਨਵੰਬਰ (ਸੰਧੂ) - ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਮੈਂਬਰ ਹਲਕਾ ਗੁਰਦਾਸਪੁਰ ਨੇ ਬੀਤੇ ਕੱਲ੍ਹ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਇਕ ਚੋਣ ਰੈਲੀ ਦੌਰਾਨ ਉਨ੍ਹਾਂ ਨੂੰ ਬੇਈਮਾਨ ਕਹਿਣ 'ਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕਿ ਮਾਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਵਿਚ ਤੁਸੀਂ ਜੇਲ੍ਹ ਗਏ ਸੀ, ਹੁਣ ਤੁਸੀ ਜ਼ਮਾਨਤ 'ਤੇ ਬਾਹਰ ਹੋ ਤੇ ਬੇਈਮਾਨ ਮੈਨੂੰ ਦੱਸ ਰਹੇ ਹੋ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਬੇਈਮਾਨ ਕਹਿਣ 'ਤੇ ਮਾਫ਼ੀ ਨਾ ਮੰਗੀ ਤਾਂ ਉਹ ਆਪ ਸੁਪਰੀਮੋ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਕੇਸ ਦਾਇਰ ਕਰਨਗੇ । ਮੀਡੀਆ ਨੂੰ ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ।