ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਪਟੀਸ਼ਨ ’ਤੇ 25 ਨਵੰਬਰ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
ਨਵੀਂ ਦਿੱਲੀ, 11 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਕਾਰਕੁਨ ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੀ ਅਗਲੀ ਤਰੀਕ 25 ਨਵੰਬਰ ਨੂੰ ਕਰਨ ਲਈ ਕਿਹਾ ਹੈ। ਉਸ ’ਤੇ ਫਰਵਰੀ 2020 ਵਿਚ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਹਾਈ ਕੋਰਟ ਨੂੰ ਬੇਨਤੀ ਕਰਦਾ ਹੈ ਕਿ ਜਦੋਂ ਤੱਕ ਕੋਈ ਅਸਾਧਾਰਨ ਹਾਲਾਤ ਨਾ ਹੋਣ, ਫ਼ਾਤਿਮਾ ਦੀ ਜ਼ਮਾਨਤ ਪਟੀਸ਼ਨ ’ਤੇ ਨਿਸ਼ਚਿਤ ਤਰੀਕ ’ਤੇ ਸੁਣਵਾਈ ਕੀਤੀ ਜਾ ਸਕਦੀ ਹੈ ।