JALANDHAR WEATHER

ਮਹਿਬੂਬਾ ਨੇ ਜੰਮੂ-ਕਸ਼ਮੀਰ ਵਿਚ ਕਰਮਚਾਰੀਆਂ ਦੀ ਬਰਖ਼ਾਸਤਗੀ ’ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀਨਗਰ, 11 ਨਵੰਬਰ- ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਪੱਤਰ ਲਿਖ ਕੇ ਪਿਛਲੇ ਪੰਜ ਸਾਲਾਂ ਦੌਰਾਨ ਕਰਮਚਾਰੀਆਂ ਦੀ ਬਰਖ਼ਾਸਤਗੀ ਦੇ ਮਾਮਲਿਆਂ ਦਾ ਮੁੜ ਮੁਲਾਂਕਣ ਕਰਨ ਲਈ ਇਕ ਉੱਚ ਪੱਧਰੀ ਸਮੀਖਿਆ ਕਮੇਟੀ ਗਠਿਤ ਕਰਨ ਦੀ ਅਪੀਲ ਕੀਤੀ ਹੈ। ਪਿਛਲੇ ਕੁਝ ਸਾਲਾਂ ਵਿਚ, ਜੰਮੂ-ਕਸ਼ਮੀਰ ਸਰਕਾਰ ਨੇ ਰਾਜ ਦੀ ਸੁਰੱਖਿਆ ਲਈ ਖਤਰਾ ਹੋਣ ਕਾਰਨ 60 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਹੈ। ਇਹ ਕਾਰਵਾਈ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) (ਸੀ) ਨੂੰ ਲਾਗੂ ਕਰਕੇ ਕਰ ਦਿੱਤੀ ਗਈ, ਜੋ ਕਿ ਸਰਕਾਰ ਨੂੰ ਕਰਮਚਾਰੀਆਂ ਨੂੰ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗੇ ਜਾਂ ਉਨ੍ਹਾਂ ਦੇ ਆਚਰਣ ਦੀ ਜਾਂਚ ਦਾ ਹੁਕਮ ਦਿੱਤੇ ਬਿਨ੍ਹਾਂ ਬਰਖ਼ਾਸਤ ਕਰਨ ਦੀ ਇਜਾਜ਼ਤ ਦਿੰਦਾ ਹੈ। ਮੁਫ਼ਤੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਪੱਤਰ ਪੋਸਟ ਕਰਦਿਆਂ ਕਿਹਾ ਕਿ ਉਸ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਪਰਿਵਾਰਾਂ ਦੀ ਦੁਖਦਾਈ ਸਥਿਤੀ ਬਾਰੇ ਲਿਖਿਆ ਸੀ, ਜਿਨ੍ਹਾਂ ਦੇ ਮੈਂਬਰਾਂ ਨੂੰ ਪੂਰੀ ਜਾਂਚ ਅਤੇ ਨਿਰਪੱਖ ਸੁਣਵਾਈ ਤੋਂ ਬਿਨਾਂ ’ਤੇ ਸਰਕਾਰੀ ਸੇਵਾਵਾਂ ਤੋਂ ਮਨਮਾਨੇ ਢੰਗ ਨਾਲ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ