ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪੁੱਜੇ ਅਨੁਰਾਗ ਠਾਕੁਰ
ਸੰਗਰੂਰ, 11 ਨਵੰਬਰ (ਧੀਰਜ ਪਸ਼ੋਰੀਆ)- ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਆਏ ਸਾਬਕਾ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਮੈਂਬਰ ਲੋਕ ਸਭਾ ਦਾ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਭਾਜਪਾ ਆਗੂਆਂ ਕਰਮ ਲਹਿਲ ਪ੍ਰਧਾਨ ਸਪੋਰਟਸ ਵਿੰਗ ਪੰਜਾਬ, ਜ਼ਿਲ੍ਹਾ ਪ੍ਰਧਾਨ ਧਰਮਿੰਦਰ ਦੁੱਲਟ, ਜ਼ਿਲ੍ਹਾ ਜਨਰਲ ਸਕੱਤਰ ਵਿਸ਼ਾਲ ਗਰਗ ਸੋਨੂੰ , ਰੋਮੀ ਗੋਇਲ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ। ਚਾਰੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।