ਟੋਰਾਂਟੋ ਵਿਖੇ ਪੰਜਾਬੀ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
ਪੱਟੀ, (ਤਰਨਤਾਰਨ), 11 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੱਗੂਪੁਰ ਦੇ ਵਸਨੀਕ ਪਰਮਵੀਰ ਸਿੰਘ ਪੁੱਤਰ ਹਰਜੀਤ ਸਿੰਘ ਜੋ 6 ਸਾਲ ਪਹਿਲਾਂ ਕੈਨੇਡਾ ਪੜਾਈ ਵਾਸਤੇ ਗਿਆ ਸੀ, ਨੂੰ ਇਕ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ, ਜੋ ਕਿ ਇਸ ਵਕਤ ਬਰੈਂਪਟਨ ਸ਼ਹਿਰ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਇਸ ਸੰਬੰਧੀ ਜਾਣਕਾਰੀ ਨੌਜਵਾਨ ਦੇ ਪਿਤਾ ਹਰਜੀਤ ਸਿੰਘ ਅਤੇ ਪਿੰਡ ਦੇ ਸਰਪੰਚ ਸਰਵਨ ਸਿੰਘ ਨੇ ਸਾਂਝੀ ਕੀਤੀ।