ਦਲ ਖਾਲਸਾ ਵਲੋਂ ਮੌਜੂਦਾ ਪੰਥਕ ਹਾਲਾਤਾਂ ਸੰਬੰਧੀ 5 ਦਸੰਬਰ ਨੂੰ ਮੋਗਾ ਵਿਖੇ ਪੰਥਕ ਕਨਵੈਨਸ਼ਨ ਕਰਨ ਦਾ ਐਲਾਨ
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਸਿੱਖ ਪੰਥ ਨੂੰ ਦੇਸ਼-ਵਿਦੇਸ਼ ਵਿਚ ਦਰਪੇਸ਼ ਚੁਣੌਤੀਆਂ ਸੰਬੰਧੀ ਵਿਚਾਰ ਚਰਚਾ ਕਰਨ ਅਤੇ ਇਸ ਸੰਬੰਧੀ ਆਰੰਭ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਪੰਜ ਦਸੰਬਰ ਨੂੰ ਮੋਗਾ ਵਿਖੇ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਰਾਜਸੀ ਮਾਮਲਿਆਂ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਨੇ ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੰਥਕ ਕਨਵੈਨਸ਼ਨ ਵਿਚ ਸ਼ਾਮਿਲ ਹੋਣ ਲਈ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸਮੂਹ ਸਿੱਖ ਸੰਸਥਾਵਾਂ ਨੂੰ ਸੱਦਾ ਦਿੱਤਾ ਗਿਆ ਹੈ।