JALANDHAR WEATHER

ਪੰਜਾਬ ਸਰਕਾਰ ਅੱਠ ਹਫ਼ਤਿਆਂ ’ਚ ਕਰਵਾਏ ਨਗਰ ਨਿਗਮ ਚੋਣਾਂ- ਸੁਪਰੀਮ ਕੋਰਟ

ਨਵੀਂ ਦਿੱਲੀ, 11 ਨਵੰਬਰ- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅੱਠ ਹਫ਼ਤਿਆਂ ਵਿਚ ਚੋਣ ਪ੍ਰਕਿਰਿਆ ਪੂਰੀ ਕੀਤੀ ਜਾਵੇ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਊਂਸੀਪਲ ਕੌਂਸਲ ਚੋਣਾਂ ਕਰਵਾਉਣ ਵਿਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਊਂਸੀਪਲ ਕੌਂਸਲ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਦੱਸ ਦੇਈਏ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਊਂਸੀਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ