JALANDHAR WEATHER

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦੱਬਣ ਦੀ ਕੀਤੀ ਹੈ ਕੋਸ਼ਿਸ਼- ਵਿਜੇ ਸਾਂਪਲਾ

ਜਲੰਧਰ, 12 ਨਵੰਬਰ- ਅੱਜ ਭਾਜਪਾ ਦੀ ਸੀਨੀਅਰ ਨੇਤਾ ਵਿਜੇ ਸਾਂਪਲਾ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਕਿਹਾ ਕਿ 1 ਤਾਰੀਖ਼ ਤੋਂ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਅੱਜ ਤੱਕ ਵੀ ਸ਼ੁਰੂ ਨਹੀਂ ਕੀਤੀ ਗਈ ਤੇ ਬਠਿੰਡਾ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਕਿਸਾਨਾਂ ਨੂੰ ਧਰਨੇ ’ਤੇ ਕਿਸ ਨੇ ਬਿਠਾਇਆ ਇਹ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਇਹ ਹਾਲਤ ਬਣੇ ਹਨ ਜਦਕਿ ਪਹਿਲਾਂ ਫ਼ਸਲ ਆਉਣ ਤੋਂ ਪਹਿਲਾਂ ਹੀ ਪੂਰੇ ਪ੍ਰਬੰਧ ਕਰ ਲਏ ਜਾਂਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਤੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਕੋਲ 70 ਫ਼ੀਸਦੀ ਖਾਦ ਹੈ, ਫਿਰ ਨੂੰ ਕਿਸਾਨਾਂ ਨੂੰ ਖਾਦ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾੜੀ ਹਾਲਤ ਤੇ ਮੰਡੀਆਂ ਦੀ ਸਮੱਸਿਆ ਸਿਰਫ਼ ਆਪ ਸਰਕਾਰ ਵੇਲੇ ਹੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਹੈ ਤੇ ਹਮੇਸ਼ਾ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਨਾਲ ਕੰਮ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ