ਮਾਮਲਾ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦਾ: ਕਿਸਾਨਾਂ ਨੇ ਮੰਡੀ ਵਿਚ ਲਾਇਆ ਧਰਨਾ
ਸੰਗਤ ਮੰਡੀ, (ਬਠਿੰਡਾ), 12 ਨਵੰਬਰ (ਦੀਪਕ ਸ਼ਰਮਾ)- ਦੱਸ ਦਈਏ ਕਿ ਬੀਤੀ ਦੇ ਰਾਤ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਨੂੰ ਲੈ ਕੇ ਬੀ.ਕੇ.ਯੂ. ਉਗਰਾਹਾਂ ਦੇ ਆਗੂਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ ਸੀ। ਇਸ ਝੜਪ ਵਿਚ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਵੀ ਲੱਗੀਆਂ ਸਨ, ਜਿਸ ਨੂੰ ਲੈ ਕੇ ਅੱਜ ਬੀ.ਕੇ.ਯੂ. ਉਗਰਾਹਾਂ ਦੇ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਇਕੱਠ ਇੱਥੋਂ ਦੀ ਦਾਣਾ ਮੰਡੀ ਵਿਚ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਹੈ ਕਿ ਜਿੰਨਾ ਚਿਰ ਇਸ ਮੰਡੀ ਵਿਚੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਨਹੀਂ ਕੀਤੀ ਜਾਂਦੀ, ਉਹ ਇਸੇ ਤਰ੍ਹਾਂ ਇਥੇ ਸੰਘਰਸ਼ ਕਰਨਗੇ ਅਤੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਵਿਕਵਾ ਕੇ ਹੀ ਪਿੱਛੇ ਹਟਣਗੇ।