ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੋਮਨਾਥ ਭਾਰਤੀ ਦੀ ਪਟੀਸ਼ਨ ਕੀਤੀ ਖ਼ਾਰਜ
ਨਵੀਂ ਦਿੱਲੀ, 12 ਨਵੰਬਰ- ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੋਮਨਾਥ ਭਾਰਤੀ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤੀ ਹੈ, ਜਿਸ ਵਿਚ ਉਨ੍ਹਾਂ ਆਪਣੇ ’ਤੇ ਦਰਜ ਮਾਮਲਾ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਸੀ। ਭਾਰਤੀ ਦੇ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਹਸਪਤਾਲਾਂ ਅਤੇ ਸਕੂਲਾਂ ਦੀ ਸਥਿਤੀ ’ਤੇ ਕਥਿਤ ਰੂਪ ਵਿਚ ਇਤਰਾਜ਼ਯੋਗ ਟਿੱਪਣੀ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਸੀ।