ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਅੱਗੇ ਮਰਨ ਵਰਤ ਸ਼ੁਰੂ
-recovered.jpg) 
                  
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਯੂਨੀਅਨ ਦੀਆਂ ਹੋਰ ਅਹੁਦੇਦਾਰਾਂ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ, ਆਂਗਣਵਾੜੀ ਸੈਂਟਰਾਂ ਵਿਚ ਜੋ ਗੰਦਾ ਰਾਸ਼ਨ ਭੇਜਿਆ ਜਾ ਰਿਹਾ ਹੈ, ਉਸ ਨੂੰ ਬੰਦ ਕੀਤਾ ਜਾਵੇ ਅਤੇ ਸਹੀ ਮਿਆਰੀ ਰਾਸ਼ਨ ਭੇਜਿਆ ਜਾਵੇ। ਮੁਲਾਜ਼ਮਾਂ ਦਾ ਰਹਿੰਦਾ ਏਰੀਅਰ ਰਿਲੀਜ਼ ਕੀਤਾ ਜਾਵੇ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਸਰਕਾਰ ਵਲੋਂ ਜੋ ਮੇਰੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ, ਉਸ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਮਰਨ ਵਰਤ ਜਾਰੀ ਰਹੇਗਾ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            