JALANDHAR WEATHER

ਡੇਂਗੂ ਦੇ ਕੇਸਾਂ ਵਿਚ ਵਾਧਾ, ਜ਼ਿਲ੍ਹੇ ਵਿਚ ਡੇਂਗੂ ਦੇ 105 ਮਰੀਜ਼ ਆਏ ਸਾਹਮਣੇ

ਯਮੁਨਾਨਗਰ (ਹਰਿਆਣਾ ) , 12 ਨਵੰਬਰ - ਹਰਿਆਣਾ 'ਚ ਡੇਂਗੂ ਲਗਾਤਾਰ ਫੈਲ ਰਿਹਾ ਹੈ। ਯਮੁਨਾਨਗਰ ਜ਼ਿਲ੍ਹੇ ਵਿਚ ਵੀ ਡੇਂਗੂ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਸਿਹਤ ਵਿਭਾਗ ਵਿਚ ਦਹਿਸ਼ਤ ਦਾ ਮਾਹੌਲ ਹੈ। ਸਿਹਤ ਵਿਭਾਗ ਦੀ ਟੀਮ ਫੌਰੀ ਤੌਰ ’ਤੇ ਵੱਖ-ਵੱਖ ਥਾਵਾਂ ’ਤੇ ਫੌਗਿੰਗ ਕਰਵਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਲਾਰਵਾ ਨਜ਼ਰ ਆਉਂਦਾ ਹੈ, ਉਸ ਨੂੰ ਖ਼ਤਮ ਕਰਨ ਵਿਚ ਜੁਟੀ ਹੋਈ ਹੈ। ਜਾਣਕਾਰੀ ਦਿੰਦਿਆਂ ਯਮੁਨਾਨਗਰ ਦੀ ਡਿਪਟੀ ਸਿਵਲ ਸਰਜਨ ਸੁਸ਼ੀਲਾ ਸੈਣੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੇ 105 ਮਰੀਜ਼ ਸਾਹਮਣੇ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੌਸਮ ਬਦਲਦਾ ਹੈ ਤਾਂ ਡੇਂਗੂ ਦੇ ਕੇਸ ਵਧ ਸਕਦੇ ਹਨ। ਡੇਂਗੂ ਤੋਂ ਇਲਾਵਾ ਜ਼ਿਲ੍ਹੇ ਵਿਚ ਚਿਕਨਗੁਨੀਆ ਅਤੇ ਮਲੇਰੀਆ ਦੇ ਦੋ-ਦੋ ਕੇਸ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਿਤੇ ਵੀ ਗੰਦਗੀ ਅਤੇ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਇਸ ਨਾਲ ਡੇਂਗੂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ