ਧਰਨੇ ਕਾਰਨ ਆਵਾਜਾਈ ਹੋਈ ਠੱਪ
ਰਾਜਪੁਰਾ, 6 ਅਕਤੂਬਰ (ਰਣਜੀਤ ਸਿੰਘ) - ਗਗਨ ਚੌਂਕ ਵਿਖੇ ਪੰਚਾਇਤੀ ਚੋਣਾਂ ਵਿਚ ਹੋਈ ਧੱਕੇਸ਼ਾਹੀ ਨੂੰ ਲੈ ਕੇ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ ਜਾਮ ਲਾ ਕੇ ਆਵਾਜਾਈ ਨੂੰ ਠੱਪ ਕਰ ਦਿੱਤਾ ਗਿਆ ਹੈ। ਰੋਸ ਧਰਨੇ ਕਾਰਨ ਸਾਰੀਆਂ ਸਵਾਰੀਆਂ ਅਤੇ ਨਿੱਕੇ ਨਿੱਕੇ ਬੱਚੇ ਅਤੇ ਬਜ਼ੁਰਗ ਹਾਲੋਂ ਬੇਹਾਲ ਹੋਏ ਪਏ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਅਨਾਜ ਮੰਡੀ ਸਾਹਮਣੇ ਰੋਸ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।