50,000 ਦੀ ਰਿਸ਼ਵਤ ਲੈਂਦਾ ਐਸ.ਐਚ.ਓ. ਸਾਥੀ ਸਮੇਤ ਕਾਬੂ
ਜਲੰਧਰ/ਚੰਡੀਗੜ੍ਹ, 11 ਅਕਤੂਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਬੁਰਜ ਹਮੀਰਾ ਦੇ ਵਸਨੀਕ ਜਸਕਰਨ ਸਿੰਘ ਉਰਫ ਜੱਸਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਗਵਾੜਾ ਨੇੜਲੇ ਪਿੰਡ ਚਾਚੋਕੀ ਦੀ ਵਸਨੀਕ ਕੁਲਵਿੰਦਰ ਕੌਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।