JALANDHAR WEATHER

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਕਰਨੈਲ ਸਿੰਘ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਖਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸ਼ੁਰੂ ਕੀਤੇ ਗਏ ਹਨ। ਸਮਾਗਮਾਂ ਦੀ ਸ਼ੁਰੂਆਤ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਉਪਰੰਤ ਮੈਨੇਜਰ ਸ. ਮਲਕੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੀਆਂ ਸਮੂਹ ਸੰਪਰਦਾਵਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਹੈ ਕਿ ਅੱਜ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 15 ਨਵੰਬਰ ਨੂੰ ਪੈਣਗੇ, ਉਪਰੰਤ ਤਖ਼ਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ । ਉਨ੍ਹਾਂ ਦੱਸਿਆ ਇਸ ਪਾਵਨ ਮੌਕੇ ਅੱਜ 14 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨਮਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ