ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਸੁੱਖੂ ਨੇ ਕਾਂਗੜਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਮੀਟਿੰਗ
ਧਰਮਸ਼ਾਲਾ, ਕਾਂਗੜਾ (ਹਿਮਾਚਲ ਪ੍ਰਦੇਸ਼), 13 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਂਗੜਾ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ, "ਮੀਟਿੰਗ ਵਿਚ ਜਨਤਾ ਨਾਲ ਜੁੜੀਆਂ ਗੱਲਾਂ, ਵਿਧਵਾਵਾਂ ਦੇ ਬੱਚਿਆਂ ਦੀ ਸਿੱਖਿਆ ਨਾਲ ਜੁੜੀਆਂ ਯੋਜਨਾਵਾਂ, ਕਿਸਾਨਾਂ ਨਾਲ ਜੁੜੀਆਂ ਗੱਲਾਂ ਅਤੇ ਹਵਾਈ ਅੱਡੇ ਦੇ ਵਿਸਤਾਰ ਨਾਲ ਕਿਵੇਂ ਅੱਗੇ ਵਧਣਾ ਹੈ, ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।"