JALANDHAR WEATHER

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਨਗਰ ਕੀਰਤਨ ਦੇ ਅੱਗੇ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵਿਖਾਏ ਜਾ ਰਹੇ ਸਨ। ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ ਚੱਲ ਰਹੀਆਂ ਸਨ। ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੱਡੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ