ਭੜਕਾਊ ਭਾਸ਼ਣ ਦੇਣ ਦੇ ਦੋਸ਼ ਹੇਠ ਚਾਰ ਹਿੰਦੂ ਆਗੂਆਂ ਖਿਲਾਫ਼ ਮਾਮਲਾ ਦਰਜ
ਲੁਧਿਆਣਾ, 14 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਚਾਰ ਹਿੰਦੂ ਆਗੂਆਂ ਖਿਲਾਫ਼ ਸੋਸ਼ਲ ਮੀਡੀਆ ਉੱਪਰ ਭੜਕਾਊ ਭਾਸ਼ਣ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤਾ ਗਿਆ ਹੈ, ਜਿਸ ਵਿਚ ਤਿੰਨ ਥਾਣਿਆਂ ਵਿਚ ਮਾਮਲਾ ਇਹ ਪੁਲਿਸ ਅਧਿਕਾਰੀਆਂ ਦੇ ਬਿਆਨਾਂ ’ਤੇ ਦਰਜ ਹੋਇਆ ਹੈ ਜਦਕਿ ਇਕ ਥਾਣੇ ਵਿਚ ਮਾਮਲਾ ਇਕ ਜਿੰਦਰ ਲਾਲ ਨਾਂਅ ਦੇ ਵਿਅਕਤੀ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਜਿਨ੍ਹਾਂ ਹਿੰਦੂ ਆਗੂਆਂ ਪਰ ਇਹ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਵਿਚ ਚੰਦਰਕਾਂਤ ਚੱਡਾ, ਪ੍ਰਵੀਨ ਡੰਗ, ਭਾਨੂੰ ਪ੍ਰਤਾਪ ਅਤੇ ਰੋਹਿਤ ਸਾਹਨੀ ਦੇ ਨਾਂਅ ਸ਼ਾਮਿਲ ਹਨ। ਹਾਲਾਂਕਿ ਇਸ ਸੰਬੰਧ ਵਿਚ ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ ਕੈਮਰੇ ਸਾਹਮਣੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਮਗਰ ਪੁਲਿਸ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕੁਝ ਘੰਟਿਆਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਵਲੋਂ ਇਸ ਸੰਬੰਧ ਵਿਚ ਪ੍ਰੈਸ ਕਾਨਫਰੰਸ ਕੀਤੀ ਜਾ ਸਕਦੀ ਹੈ।