ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਕੁੱਲਗੜ੍ਹੀ, (ਫ਼ਿਰੋਜ਼ੁਪਰ), 14 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਅਧੀਨ ਗੋਬਿੰਦ ਐਨਕਲੇਵ ਮੋਗਾ ਰੋਡ ਵਿਖੇ ਇਕ ਨੌਜਵਾਨ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਥਾਣਾ ਕੁੱਲਗੜ੍ਹੀ ਦੇ ਮੁਨਸ਼ੀ ਕਰਨਦੀਪ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਕਾਦਾ ਬੋੜਾ ਦਾ ਰਹਿਣ ਵਾਲਾ ਸੀ ਤੇ ਪੈਨਸ਼ਨ ਵਿਭਾਗ ਫਿਰੋਜ਼ਪੁਰ ਵਿਖੇ ਨੌਕਰੀ ਕਰਦਾ ਸੀ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰੱਖਿਆ ਗਿਆ ਹੈ। ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।