JALANDHAR WEATHER

ਘਰੇਲੂ ਝਗੜੇ ਕਾਰਨ ਇਕ ਨੌਜਵਾਨ ਨੇ ਹਾਊਸਫੈਡ ਕੰਪਲੈਕਸ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸਰਕੂਲਰ ਰੋਡ ’ਤੇ ਸਥਿਤ ਹਾਊਸਫੈੱਡ ਕੰਪਲੈਕਸ ਵਿਚ ਇਕ ਨੌਜਵਾਨ ਵਲੋਂ ਦੇਰ ਰਾਤ ਘਰੇਲੂ ਝਗੜੇ ਨੂੰ ਲੈ ਕੇ ਫਾਹਾ ਲੈ ਕੇ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਕਰਨ ਪੁੱਤਰ ਨੰਦ ਲਾਲ, ਜੋ ਕੁਝ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ, ਉਸ ਦਾ ਕੁਝ ਦਿਨਾਂ ਤੋਂ ਆਪਣੀ ਪਤਨੀ ਨਾਲ ਕਥਿਤ ਤੌਰ ਤੇ ਝਗੜਾ ਚੱਲ ਰਿਹਾ ਸੀ। ਗੁਆਂਢੀਆਂ ਅਨੁਸਾਰ ਲਗਭਗ ਇਕ ਹਫ਼ਤੇ ਤੋਂ ਦੋਵਾਂ ’ਚ ਬਹਿਸ ਵੀ ਹੁੰਦੀ ਰਹੀ। ਬੀਤੀ ਦੇਰ ਰਾਤ ਨੌਜਵਾਨ ਨੇ ਕਥਿਤ ਤੌਰ ’ਤੇ ਘਰ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ, ਜਿਸ ਦਾ ਪਤਾ ਲੱਗਣ ’ਤੇ ਗੁਆਂਢੀਆਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਉਸ ਨੂੰ ਬਾਹਰ ਕੱਢਿਆ ਅਤੇ ਦੇਰ ਰਾਤ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਿੱਥੇ ਡਿਊਟੀ ਡਾਕਟਰ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦੇ ਲੜਕੇ ਨੇ ਆਤਮ ਹੱਤਿਆ ਨਹੀਂ ਕੀਤੀ, ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਇਸ ਸੰਬੰਧੀ ਥਾਣਾ ਅਰਬਨ ਅਸਟੇਟ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ