JALANDHAR WEATHER

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦ‍ਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ,15 ਨਵੰਬਰ (ਕਰਨੈਲ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਇਆ ਗਿਆ। ਇਸ ਮੌਕੇ ਭਾਈ ਆਗਿਆਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਵੀਰਇੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਿੰਘ ਸਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੌਮਣੀ ਕਮੇਟੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਹੋਕਾ ਦੇ ਕੇ ਸੱਚ ਦੇ ਰਾਹ ਪਾ ਕੇ ਜੱਗ ਤਾਰਿਆ। ਉਨ੍ਹਾਂ ਕਿਹਾ ਕਿ ਸੰਸਾਰ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਰਕਰ ਰੱਖਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਨੂੰ ਅਪਣਾਉਣ ਦੀ ਲੋੜ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ