JALANDHAR WEATHER

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਈ ਅਲੌਕਿਕ ਆਤਿਸ਼ਬਾਜ਼ੀ

ਅੰਮ੍ਰਿਤਸਰ , 15 ਨਵੰਬਰ -ਪਹਿਲੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਆਤਿਸ਼ਬਾਜ਼ੀ ਤੇ ਸੁੰਦਰ ਦੀਪਮਾਲਾ ਸੱਚਖੰਡ ਦਰਬਾਰ ਸਾਹਿਬ ਕੀਤੀ ਗਈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਮਨਮੋਹਕ ਨਜ਼ਾਰਾ ਕਿਸੇ ਜਗ੍ਹਾ 'ਤੇ ਵੇਖਣ ਨੂੰ ਨਹੀਂ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਗਏ ਸਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸੁੰਦਰ ਜਲੋਅ ਸਾਹਿਬ ਸਜਾਏ ਗਏ ਤੇ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਦੀਪ ਮਾਲਾ ਅਤੇ ਆਤਸ਼ਬਾਜੀ ਵੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ