JALANDHAR WEATHER

ਆਰ.ਓ. ਲਈ ਦਿੱਤੀ ਗਰਾਂਟ ਵਿਚ ਵੱਡੇ ਘਪਲੇ ਦੇ ਦੋਸ਼ ਵਿਚ ਬੀ.ਡੀ.ਪੀ.ਓ. ਬੁਢਲਾਡਾ ਮੇਜਰ ਸਿੰਘ ਮੁਅੱਤਲ

ਬੁਢਲਾਡਾ, (ਮਾਨਸਾ), 16 ਨਵੰਬਰ- ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ ਆਰ.ਓ. ਲਈ ਦਿੱਤੀ ਗਰਾਂਟ ਵਿਚ ਵੱਡੇ ਘਪਲੇ ਦਾ ਦੋਸ਼ ਸਾਹਮਣੇ ਆਉਣ ਕਾਰਨ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਜਾਰੀ ਕੀਤੇ ਗਏ ਨੋਟਿਸ ਵਿਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕਰਦਿਆਂ ਬੀ.ਡੀ.ਪੀ.ਓ. ਬੁਢਲਾਡਾ ਮੇਜਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਲਕਾ ਵਿਧਾਇਕ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧਰਾਮ ਵਲੋਂ ਕੀਤੀ ਗਈ ਸ਼ਿਕਾਇਤ ’ਤੇ ਤੁਰੰਤ ਪ੍ਰਭਾਵ ਨਾਲ ਮੁੱਖ ਮੰਤਰੀ ਦਫ਼ਤਰ ਵਲੋਂ ਡੀ.ਸੀ. ਮਾਨਸਾ ਨੂੰ ਹਦਾਇਤ ਕੀਤੀ ਗਈ ਅਤੇ ਇਸ ਕੇਸ ਸੰਬੰਧੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਆਲਾ ਅਧਿਕਾਰੀਆਂ ਦੀ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਵੀ ਪੱਤਰ ਲਿਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ