ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੱਲਾ ਕੱਢਿਆ
ਸੁਲਤਾਨਪੁਰ ਲੋਧੀ, (ਕਪੂਰਥਲਾ), 16 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)- ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁੱਢਾ ਦਲ ਵਲੋਂ 96 ਕਰੋੜੀ ਬਾਬਾ ਬਲਵੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਅਕਾਲ ਬੁੰਗਾ ਨਿਹੰਗ ਸਿੰਘ ਛਾਉਣੀ ਹਟ ਸਾਹਿਬ ਤੋਂ ਸ਼ਾਨੋ ਸ਼ੌਕਤ ਨਾਲ ਮਹੱਲਾ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਜਥੇਬੰਦੀਆਂ ਸ਼ਾਮਿਲ ਹੋਈਆਂ। ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਮੇਜਰ ਸਿੰਘ ਤਰਨਾ ਦਲ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਬਲਵਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ।