ਬਲੋਚਿਸਤਾਨ ਵਿਚ ਫ਼ੌਜੀ ਕੈਂਪ ’ਤੇ ਹੋਏ ਹਮਲੇ ਵਿਚ 7 ਸੁਰੱਖਿਆ ਕਰਮੀਆਂ ਦੀ ਮੌਤ
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਅੱਧੀ ਰਾਤ ਨੂੰ ਬਲੋਚਿਸਤਾਨ ਦੇ ਕਲਾਤ ’ਚ ਫ਼ੌਜੀ ਕੈਂਪ ’ਤੇ ਹੋਏ ਹਮਲੇ ’ਚ ਘੱਟੋ-ਘੱਟ 7 ਪਾਕਿਸਤਾਨੀ ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਬਲੋਚ ਲਿਬਰੇਸ਼ਨ ਆਰਮੀ ਨੇ ਮੀਡੀਆ ਨੂੰ ਭੇਜੇ ਇਕ ਬਿਆਨ ਵਿਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ।