JALANDHAR WEATHER

ਸੁਪਰੀਮ ਕੋਰਟ ਜਸਟਿਸ ਬੀ.ਆਰ. ਗਵਈ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 16 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਮਾਨਯੋਗ ਸ੍ਰੀ ਬੀ.ਆਰ. ਗਵਈ ਜਸਟਿਸ ਸੁਪਰੀਮ ਕੋਰਟ ਆਫ ਇੰਡੀਆ ਜੱਜ ਸਾਹਿਬਾਨਾਂ ਦੀ ਟੀਮ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸ. ਚਰਨਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਅਟਾਰੀ ਸਰਹੱਦ ਪਹੁੰਚਣ 'ਤੇ ਉਨ੍ਹਾਂ ਨੂੰ ਬੀ.ਐਸ.ਐਫ. ਖਾਸਾ ਹੈੱਡ ਕੁਆਰਟਰ ਅੰਮ੍ਰਿਤਸਰ ਦੇ ਡੀ.ਆਈ.ਜੀ. ਐਸ.ਐਸ. ਚੰਦੇਲ, ਡੀ. ਸੀ. ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ, ਐੱਸ. ਐੱਸ. ਪੀ. ਅੰਮ੍ਰਿਤਸਰ ਚਰਨਜੀਤ ਸਿੰਘ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ,ਐਸ.ਡੀ.ਐਮ. ਮਨਕਵਲ ਸਿੰਘ ਚਾਹਲ ਅਤੇ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ ਅਟਾਰੀ ਵਲੋਂ ਫਲਾਂ ਦਾ ਟੋਕਰਾ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਡੀ.ਆਈ.ਜੀ. ਬੀ.ਐਸ.ਐਫ. ਐਸ.ਐਸ. ਚੰਦੇਲ ਅਤੇ ਬੀ.ਐਸ.ਐਫ. ਦੇ ਉੱਚ ਅਧਿਕਾਰੀ ਜਦੋਂ ਮਾਨਯੋਗ ਜਸਟਿਸ ਬੀ. ਆਰ. ਗਵਈ ਅਤੇ ਜੱਜ ਸਾਹਿਬਾਨਾਂ ਦੀ ਟੀਮ ਨੂੰ ਰੀਟਰੀਟ ਸੈਰਾਮਨੀ ਵਾਲੇ ਸਥਾਨ ਜੇ.ਸੀ.ਪੀ. ਵੱਲ ਲਿਆਏ ਤਾਂ ਦਰਸ਼ਕ ਗੈਲਰੀ ਵਿਚ ਬੈਠੇ ਹਜ਼ਾਰਾਂ ਸੈਲਾਨੀਆਂ ਨੇ ਉਨ੍ਹਾਂ ਦਾ ਉੱਠ ਕੇ ਤਾੜੀਆਂ ਵਜਾ ਕੇ ਸਵਾਗਤ ਕੀਤਾ। ਜਸਟਿਸ ਬੀ.ਆਰ. ਗਵਈ ਨੇ ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ ਉਤੇ ਹੋ ਰਹੀ ਝੰਡੇ ਦੀ ਰਸਮ ਦਾ ਆਨੰਦ ਮਾਣਿਆ ਅਤੇ ਪਰੇਡ ਕਰ ਰਹੇ ਬੀ.ਐਸ.ਐਫ. ਦੇ ਜਵਾਨਾਂ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ