ਦਿੱਲੀ ਵਿਚ ਹਵਾ ਪ੍ਰਦੂਸ਼ਣ ਸੰਬੰਧੀ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
ਨਵੀਂ ਦਿੱਲੀ, 18 ਨਵੰਬਰ- ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਕੇਸ ਦੀ ਸੁਣਵਾਈ ਜਸਟਿਸ ਅਭੈ ਐਸ. ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਕਰੇਗੀ। ਇਹ ਕੇਸ ਐਮੀਕਸ ਕਿਊਰੀ (ਐਮੀਕਸ ਕਿਊਰੀ) ਸੀਨੀਅਰ ਐਡਵੋਕੇਟ ਅਪਰਾਜਿਤਾ ਸਿੰਘ ਦੀ ਅਪੀਲ ’ਤੇ ਸੂਚੀਬੱਧ ਕੀਤਾ ਗਿਆ ਹੈ। ਜਿਨ੍ਹਾਂ ਨੇ ਦਿੱਲੀ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। 14 ਨਵੰਬਰ ਨੂੰ ਐਮਿਕਸ ਕਿਊਰੀ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਲਈ ਕੁਝ ਨਹੀਂ ਕੀਤਾ, ਸਥਿਤੀ ਗੰਭੀਰ ਹੈ। ਦਿੱਲੀ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਨਹੀਂ ਬਣਨਾ ਚਾਹੀਦਾ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 18 ਨਵੰਬਰ ਤੈਅ ਕੀਤੀ ਸੀ। ਇੱਥੇ, ਦਿੱਲੀ ਵਿਚ ਵਧਦੇ ਪ੍ਰਦੂਸ਼ਣ ਦੇ ਕਾਰਨ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਚੌਥੇ ਪੜਾਅ ਨੂੰ ਲਾਗੂ ਕੀਤਾ ਹੈ। ਇਸ ਦੇ ਨਿਯਮ ਸਵੇਰੇ 8 ਵਜੇ ਤੋਂ ਲਾਗੂ ਹੋਣਗੇ।