ਪੰਜਾਬੀ ਗਾਇਕ ਗੈਰੀ ਸੰਧੂ ’ਤੇ ਵਿਅਕਤੀ ਵਲੋਂ ਹਮਲਾ, ਵੀਡੀਓ ਹੋਈ ਵਾਇਰਲ
ਜਲੰਧਰ, 18 ਨਵੰਬਰ- ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ’ਤੇ ਆਸਟ੍ਰੇਲੀਆ ’ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਸੰਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ ’ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਹਾਲਾਂਕਿ ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ।