ਸੁਖਬੀਰ ਸਿੰਘ ਬਾਦਲ ਬਾਰੇ ਪਾਰਟੀ ਨੇ ਫ਼ਿਲਹਾਲ ਨਹੀਂ ਲਿਆ ਕੋਈ ਫ਼ੈਸਲਾ
ਚੰਡੀਗੜ੍ਹ, 18 ਨਵੰਬਰ (ਸੰਦੀਪ)- ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਚਾਰ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਬੰਦੀ ਸਿੰਘਾਂ ਦਾ ਮਸਲਾ ਵੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਤੇ ਹਲਕਾ ਪੱਧਰ ’ਤੇ ਬੈਠਕਾਂ ਕੀਤੀਆਂ ਜਾਣਗੀਆਂ ਤੇ ਬੈਠਕਾਂ ਤੋਂ ਬਾਅਦ ਹੀ ਕਿਸੇ ਵਿਸ਼ੇ ’ਤੇ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ਸੰਬੰਧੀ ਫ਼ਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।