JALANDHAR WEATHER

ਰਾਜਨਾਥ ਸਿੰਘ ਲਾਓ ਪੀ.ਡੀ.ਆਰ. 'ਚ 11ਵੀਂ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ 'ਚ ਹੋਣਗੇ ਸ਼ਾਮਿਲ

ਨਵੀਂ ਦਿੱਲੀ, 18 ਨਵੰਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਆਸੀਆਨ ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ ਵਿਚ ਸ਼ਾਮਿਲ ਹੋਣ ਲਈ 20-22 ਨਵੰਬਰ, 2024 ਤੱਕ ਵਿਏਨਟਿਏਨ, ਲਾਓ ਪੀ.ਡੀ.ਆਰ. ਦਾ ਅਧਿਕਾਰਤ ਦੌਰਾ ਕਰਨਗੇ। ਉਹ ਮੀਟਿੰਗ ਦੌਰਾਨ ਖੇਤਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਮੁੱਦਿਆਂ 'ਤੇ ਮੰਚ ਨੂੰ ਸੰਬੋਧਨ ਕਰਨਗੇ। 11ਵੇਂ ਏ.ਡੀ.ਐਮ.ਐਮ.-ਪਲੱਸ ਦੇ ਮੌਕੇ 'ਤੇ ਉਨ੍ਹਾਂ ਦੇ ਸੰਯੁਕਤ ਰਾਜ ਅਮਰੀਕਾ, ਚੀਨ, ਆਸਟ੍ਰੇਲੀਆ, ਜਾਪਾਨ, ਲਾਓ ਪੀ.ਡੀ.ਆਰ., ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼ ਅਤੇ ਕੋਰੀਆ ਗਣਰਾਜ ਦੇ ਪ੍ਰਤੀਭਾਗੀ ਹਮਰੁਤਬਾ ਨਾਲ ਦੁਵੱਲੀ ਮੀਟਿੰਗਾਂ ਕਰਨ ਦੀ ਉਮੀਦ ਹੈ। ਇਨ੍ਹਾਂ ਬੈਠਕਾਂ ਦਾ ਉਦੇਸ਼ ਇਨ੍ਹਾਂ ਦੇਸ਼ਾਂ ਨਾਲ ਦੁਵੱਲੇ ਰੱਖਿਆ ਸਹਿਯੋਗ ਨੂੰ ਹੋਰ ਵਧਾਉਣਾ ਹੈ। ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ