ਮਨਜੀਤ ਸਿੰਘ ਫੱਤਣਵਾਲਾ ਤੇ ਜੈਰਾਜ ਸਿੰਘ ਬਰਾੜ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਫੱਤਣਵਾਲਾ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜੈਰਾਜ ਸਿੰਘ ਬਰਾੜ ਫਤਣਵਾਲਾ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਨੂੰ ਬੇਨਤੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਲਈ ਬਿਨਾਂ ਅਹੁਦੇ ਤੋਂ ਕੰਮ ਕਰਦੇ ਰਹਿਣਗੇ। ਇਸ ਮੌਕੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ।