ਮੋਟਰਸਾਈਕਲ ਸਵਾਰ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
ਬਠਿੰਡਾ, 18 ਨਵੰਬਰ-ਇਥੋਂ ਦੇ ਮਹਿਣਾ ਚੌਕ ਦੀ ਅਨੀਤਾ ਸਟਰੀਟ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲ ਸਵਾਰਾਂ ਨੇ ਪਹਿਲਾਂ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਲੱਤ ਮਾਰ ਕੇ ਸੁੱਟ ਦਿੱਤਾ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਮੋਟਰਸਾਈਕਲ ਸਵਾਰ ਦੇ ਮੱਥੇ ਵਿਚ ਲੱਗੀ। ਜ਼ਖਮੀ ਨੂੰ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਜ਼ਖਮੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਨਾਮ ਨਿਰਮਲ ਸਿੰਘ (ਬਿੱਟੂ) ਦੱਸਿਆ ਜਾ ਰਿਹਾ ਹੈ।