JALANDHAR WEATHER

ਖ਼ਤਰਨਾਕ ਪੱਧਰ ’ਤੇ ਪੁੱਜੀ ਦਿੱਲੀ ਵਿਚ ਹਵਾ ਦੀ ਗੁਣਵੱਤਾ

ਨਵੀਂ ਦਿੱਲੀ, 19 ਨਵੰਬਰ- ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ’ਤੇ ਪੁੱਜਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਸੋਮਵਾਰ ਸ਼ਾਮ ਤੋਂ ਅੱਜ ਸਵੇਰ ਤੱਕ ਹਵਾ ਦੀ ਗੁਣਵੱਤਾ 700 ਤੋਂ ਵੱਧ ਦਰਜ ਕੀਤੀ ਗਈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਾਰੇ ਸਕੂਲਾਂ ਨੂੰ ਆਨਲਾਈਨ ਕਲਾਸਾਂ ਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦਿੱਲੀ ਤੋਂ ਬਾਅਦ ਗੁਰੂਗ੍ਰਾਮ ਅਤੇ ਐਨ.ਸੀ.ਆਰ. ਪ੍ਰਸ਼ਾਸਨ ਨੇ ਵੀ ਅਗਲੇ ਹੁਕਮਾਂ ਤੱਕ ਸਕੂਲਾਂ ਵਿਚ ਆਨਲਾਈਨ ਪੜ੍ਹਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਸਕੂਲਾਂ ਤੋਂ ਇਲਾਵਾ ਦਿੱਲੀ ਯੂਨੀਵਰਸਿਟੀ ਅਤੇ ਜੇ.ਐਨ.ਯੂ. ਨੇ ਵੀ 22 ਨਵੰਬਰ ਤੱਕ ਆਨਲਾਈਨ ਕਲਾਸਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ 18 ਨਵੰਬਰ ਤੋਂ ਦਿੱਲੀ-ਐਨ.ਸੀ.ਆਰ. ਵਿਚ ਸੋਧੇ ਹੋਏ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਚੌਥੇ ਪੜਾਅ ਨੂੰ ਲਾਗੂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ