ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਾ ਹਮੇਸ਼ਾ ਹੀ ਹੈ ਖ਼ੁਸ਼ੀ ਦੀ ਗੱਲ- ਰਾਸ਼ਟਰਪਤੀ ਫ਼ਰਾਂਸ
ਫਰਾਂਸ, 19 ਨਵੰਬਰ- ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਾ ਹਮੇਸ਼ਾ ਹੀ ਖੁਸ਼ੀ ਦੀ ਗੱਲ ਹੈ, ਕਿਉਂਕਿ ਭਾਰਤ ਨਾਲ ਸਾਡੀ ਭਾਈਵਾਲੀ ਅਮੀਰ ਅਤੇ ਬਹੁਪੱਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਜਨਵਰੀ ਵਿਚ ਮੇਰੀ ਰਾਜ ਯਾਤਰਾ ਦੌਰਾਨ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ ਨਾਲ ਮੁੱਖ ਅੰਤਰਰਾਸ਼ਟਰੀ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਹੈ।