ਪੰਜਾਬ ਸਰਕਾਰ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ
ਚੰਡੀਗੜ੍ਹ, 19 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਛੇਵੇਂ ਪੇ ਕਮਿਸ਼ਨ ਦੇ ਨੋਟੀਫਿਕੇਸ਼ਨ ਨੂੰ ਅਮਲ ’ਚ ਲਿਆਉਣ ਅਤੇ ਸੀ ਐਂਡ ਵੀ ਕੇਡਰ ਦੀਆਂ ਪਿਛਲੇ ਨੌਂ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਨੂੰ ਲੈ ਕੇ ਅੱਜ ਡੀ.ਪੀ.ਆਈ. ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।