ਪ੍ਰਦੂਸ਼ਣ ਸੰਬੰਧੀ ਦਿੱਲੀ ਦੇ ਵਾਤਾਵਰਨ ਮੰਤਰੀ ਨੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਰਾਜਧਾਨੀ ਵਿਚ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਨਕਲੀ ਮੀਂਹ ਦੀ ਲੋੜ ਹੈ। ਨਾਲ ਹੀ, ਔਡ ਈਵਨ ਨੂੰ ਲੈ ਕੇ ਵੀ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪ੍ਰਦੂਸ਼ਣ ਸੰਬੰਧੀ ਜਲਦੀ ਹੀ ਮੀਟਿੰਗ ਕਰਨੀ ਚਾਹੀਦੀ ਹੈ। ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਨਕਲੀ ਬਾਰਿਸ਼ ਕਰਵਾਈ ਜਾਵੇ। ਮੈਂ ਇਸ ਸੰਬੰਧੀ ਕੇਂਦਰੀ ਵਾਤਾਵਰਨ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿਚ ਲਿਖਿਆ ਕਿ ਕੇਂਦਰ ਸਰਕਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇਸ ਵਿਚ ਆਈ.ਆਈ.ਟੀ. ਕਾਨਪੁਰ ਦੇ ਮਾਹਿਰਾਂ ਨੂੰ ਬੁਲਾਇਆ ਜਾਣਾ ਚਾਹੀਦਾ ਹੈ। ਇਸ ਵਿਚ ਹਰ ਵਿਭਾਗ ਦੇ ਅਧਿਕਾਰੀਆਂ ਨੂੰ ਬੁਲਾਇਆ ਜਾਵੇ। ਉਨ੍ਹਾਂ ਕਿਹਾ ਕਿ ਨਕਲੀ ਬਾਰਿਸ਼ ਜਿੰਨੀ ਜਲਦੀ ਹੋ ਸਕੇ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।