ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 5443 ਮੈਂਬਰ ਪੰਚਾਇਤ ਨੇ ਚੁੱਕੀ ਸਹੁੰ
ਜੰਡਿਆਲਾ ਮੰਜਕੀ, (ਜਲੰਧਰ), 19ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਹੈਡ ਮਾਸਟਰ ਉਜਾਗਰ ਸਿੰਘ ਸਮਰਾ ਖੇਡ ਸਟੇਡੀਅਮ ਸਮਰਾਏ-ਜੰਡਿਆਲਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 5443 ਨਵੇਂ ਚੁਣੇ ਗਏ ਪੰਚਾਂ ਨੇ ਸਹੁੰ ਚੁੱਕੀ। ਉਨ੍ਹਾਂ ਨੂੰ ਸਹੁੰ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਚੁਕਵਾਈ ਗਈ । ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਨ੍ਹਾਂ ਪਾਰਟੀਬਾਜੀ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਸੰਸਥਾਵਾਂ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਸਕੀਮਾਂ ਦੇ ਲਾਭ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਨਿਗਰਾਨੀ ਕਰਨੀ ਹੈ। ਇਸ ਮੌਕੇ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ, ਚੇਅਰਮੈਨ ਮੰਗਲ ਸਿੰਘ ਬਾਸੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਡੀਸ਼ਨਲ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਆਗੂ, ਚੇਅਰਮੈਨ ਅਤੇ ਅਧਿਕਾਰੀ ਮੌਜੂਦ ਸਨ।