JALANDHAR WEATHER

ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਪ੍ਰਕਿਰਿਆ ਜਲਦ ਹੋ ਜਾਵੇਗੀ ਪੂਰੀ -ਡਾ. ਰਵਜੋਤ ਸਿੰਘ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)- ਸੁਪਰੀਮ ਕੋਰਟ ਵਲੋਂ ਦਿੱਤੇ ਗਏ ਆਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਸਾਰੀ ਪ੍ਰਕਿਰਿਆ ਦਸੰਬਰ ਦੇ ਆਖ਼ਰੀ ਹਫ਼ਤੇ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਪੂਰੀ ਕਰ ਲਈ ਜਾਵੇਗੀ। ਇਸ ਸੰਬੰਧੀ ਸਰਕਾਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਵਜੋਤ ਸਿੰਘ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਅੱਜ ਕਪੂਰਥਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ. ਰਵਜੋਤ ਸਿੰਘ ਦਾਣਾ ਮੰਡੀ ਦੇ ਐਡੀਸ਼ਨਲ ਯਾਰਡ ਵਿਚ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਚੁਣੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਸੰਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਆਏ ਸਨ। ਉਨ੍ਹਾਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਡਟ ਕੇ ਕੰਮ ਕਰਨ ਤੇ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਉਨ੍ਹਾਂ ਨੂੰ ਬਹੁਤ ਜਲਦੀ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ। ਇਸ ਮੌਕੇ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਵਤਸਲਾ ਗੁਪਤਾ, ਏ.ਡੀ.ਸੀ. ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ