JALANDHAR WEATHER

ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵਲੋਂ ਅਨਾਜ ਮੰਡੀ ਸੁਨਾਮ 'ਚ ਧਰਨਾ

ਸੁਨਾਮ, ਊਧਮ ਸਿੰਘ ਵਾਲਾ/ ਸੰਗਰੂਰ,19 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਝੋਨੇ ਦੀ ਖਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਅੱਜ ਅਨਾਜ ਮੰਡੀ ਵਿਚ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸਾਨ ਵੀਹ ਵੀਹ ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਹਨ ਪਰ ਪੰਜਾਬ ਤੇ ਕੇਂਦਰ ਸਰਕਾਰ ਝੋਨੇ ਦੀ ਖਰੀਦ ਨੂੰ ਲੈ ਕੇ ਸੰਜੀਦਾ ਨਹੀਂ, ਜਿਸ ਕਾਰਨ ਅੱਜ ਮੰਡੀਆਂ 'ਚ ਵੱਡੇ ਪੱਧਰ ਉਤੇ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇੰਨਾ ਹੀ ਨਹੀਂ 10-15 ਕਿਲੋ ਦੇ ਕੱਟ ਲਾ ਕੇ ਝੋਨਾ ਖ਼ਰੀਦਿਆ ਜਾ ਰਿਹਾ ਹੈ ਅਤੇ ਵੱਡੀ ਪੱਧਰ 'ਤੇ ਬਾਸਮਤੀ ਝੋਨੇ ਦਾ ਰੇਟ ਵੀ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਪਹਿਲਾਂ ਹੀ ਕਮਜ਼ੋਰ ਕਿਸਾਨਾਂ ਦੇ ਝੋਨੇ ਇਸ ਵਾਰ ਕਰੀਬ ਸੱਤ ਅੱਠ ਕੁਇੰਟਲ ਪ੍ਰਤੀ ਏਕੜ ਝਾੜ ਵੀ ਘੱਟ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਡੀ. ਏ. ਪੀ. ਖਾਦ ਦੀ ਕਿੱਲਤ ਕਾਰਨ ਕਣਕ ਦੀ ਫਸਲ ਦੀ ਬਿਜਾਈ ਵੀ ਪਛੜ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੈਟੇਲਾਈਟ ਜ਼ਰੀਏ ਕਿਸਾਨ ਦੇ ਖੇਤ ਸੜ ਰਹੀ ਪਰਾਲੀ ਤਾਂ ਦਿਸ ਰਹੀ ਹੈ ਪਰ ਮੰਡੀਆਂ ਵਿਚ ਕਿਸਾਨਾਂ ਦੇ ਰੁਲ ਰਹੇ ਝੋਨੇ ਵੱਲ ਨਜ਼ਰ ਨਹੀਂ ਪੈ ਰਹੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ